ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਵੱਲੋਂ ਨਸ਼ਿਆਂ ਵਿਰੁੱਧ ਵਿਆਪਕ ਜੰਗ ਦਾ ਐਲਾਨ
ਨਸ਼ਿਆਂ ਦੀ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਪ੍ਰਤੀ ਵਿਆਪਕ ਖ਼ਾਕਾ ਤਿਆਰ- ਤਰਨਜੀਤ ਸਿੰਘ ਸੰਧੂ ਸਮੁੰਦਰੀਨਸ਼ਿਆਂ ਦੇ ਧੰਦੇ ਨਾਲ ਜੁੜੇ ਲੋਕਾਂ ਨੂੰ ਕਿਸੇ ਵੀ ਹਾਲਤ ’ਚ ਬਖ਼ਸ਼ਿਆ ਨਹੀਂ ਜਾਵੇਗਾ
ਅੰਮ੍ਰਿਤਸਰ 2 ਮਈ ( ਬਿਕਰਮ ਗਿੱਲ / ਰਿਤਿਕ ਲੂਥਰਾ ) ਤਰਨਜੀਤ ਸਿੰਘ ਸੰਧੂ ਸਮੁੰਦਰੀ ਗੁਰੂ ਨਗਰੀ ਲਈ ਆਸ ਦੀ ਕਿਰਨ ਹੈ। ਅੰਮ੍ਰਿਤਸਰ ਦੇ ਵਿਕਾਸ ਨੂੰ ਪ੍ਰਮੁੱਖ ਚੋਣ ਏਜੰਡਾ ਬਣਾਉਣ ਤੋਂ ਬਾਅਦ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਵੱਲੋਂ ਹੁਣ ਨਸ਼ਿਆਂ ਦੀ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਦਾ ਟੀਚਾ ਮਿੱਥ ਲਿਆ ਗਿਆ ਹੈ। ਉਨ੍ਹਾਂ ਵੱਲੋਂ ਸੰਜੀਦਗੀ ਅਤੇ ਜ਼ੀਰੋ ਟਾਲਰੈਸ ਅਪਣਾਉਂਦਿਆਂ ਨਸ਼ਿਆਂ ਵਿਰੁੱਧ ਵਿਆਪਕ ਜੰਗ ਦਾ ਐਲਾਨ ਕਰ ਦਿੱਤਾ ਗਿਆ ਹੈ। ਉਨ੍ਹਾਂ ਅੰਮ੍ਰਿਤਸਰ ਨੂੰ ਨਸ਼ਾ ਮੁਕਤ ਬਣਾਉਣ ਲਈ ਮਿਲ ਕੇ ਕੰਮ ਕਰਨ ਦਾ ਸਦਾ ਦਿੱਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਲੱਗੀ ਨਸ਼ਿਆਂ ਦੀ ਲਤ ਛਡਵਾਉਣ ਲਈ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਦੇ ਨਾਲ ਅਸਰਦਾਇਕ ਵਿਦੇਸ਼ੀ ਦਵਾਈਆਂ ਦੀ ਵਰਤੋਂ ਕੀਤੀ ਜਾਵੇਗੀ। ਨਸ਼ਿਆਂ ਦੇ ਪ੍ਰਭਾਵ ਤੋਂ ਨੌਜਵਾਨਾਂ ਨੂੰ ਮੁਕਤ ਕਰਦਿਆਂ ਉਨ੍ਹਾਂ ਨੂੰ ਸਮਾਜ ’ਚ ਸਨਮਾਨਜਨਕ ਜੀਵਨ ਪ੍ਰਦਾਨ ਕਰਨ ਲਈ ਚੰਗੀ ਪੜਾਈ, ਚੰਗੀਆਂ ਨੌਕਰੀਆਂ ਅਤੇ ਰੁਜ਼ਗਾਰ ਮੁਹੱਈਆ ਕਰਾਉਣ ਦਾ ਵੀ ਵਾਅਦਾ ਕੀਤਾ ਹੈ। ਉੱਥੇ ਹੀ ਨਸ਼ੇ ਦੇ ਧੰਦੇ ’ਚ ਲੱਗੇ ਅਨਸਰਾਂ ਖਿਲਾਫ ਸਖ਼ਤ ਕਾਰਵਾਈ ਨੂੰ ਅੰਜਾਮ ਦੇਣ ਦਾ ਵੀ ਭਰੋਸਾ ਦਿੱਤਾ ਹੈ।
ਸੰਧੂ ਸਮੁੰਦਰੀ ਨੇ ਆਪਣੇ ਅਧਿਕਾਰਤ ਫੇਸਬੁਕ ਅਕਾਊਂਟ ’ਤੇ ਇਕ ਵੀਡੀਓ ਵਾਇਰਲ ਕਰਦਿਆਂ ਅੰਮ੍ਰਿਤਸਰ ਵਾਸੀਆਂ ਨੂੰ ਦੱਸਿਆ ਕਿ ਚੋਣ ਪ੍ਰਚਾਰ ਦੌਰਾਨ ਉਹ ਪਿੰਡਾਂ ਅਤੇ ਸ਼ਹਿਰਾਂ ਵਿੱਚ ਆਪਣੀਆਂ ਜਿਨ੍ਹਾਂ ਭੈਣਾਂ ਅਤੇ ਮਾਵਾਂ ਨੂੰ ਮਿਲਿਆ, ਉਨ੍ਹਾਂ ਨੇ ਸਭ ਤੋਂ ਵੱਡੀ ਸਮੱਸਿਆ ਹੀ ਇਹ ਦੱਸੀ ਕਿ ਕੋਈ ਵੀ ਘਰ ਨਸ਼ਾ ਮੁਕਤ ਨਹੀਂ ਹੈ। ਜਾਂ ਜਿਨ੍ਹਾਂ ਨੂੰ ਡਰ ਹੈ ਕਿ ਨਸ਼ੇ ਸਾਡੇ ਘਰਾਂ ਵਿੱਚ ਵੜ ਸਕਦੇ ਹਨ। ਸੰਧੂ ਨੇ ਕਿਹਾ ਕਿ ਇਸ ਦੀ ਗੰਭੀਰਤਾ ਬਾਰੇ ਖੁੱਲ੍ਹ ਕੇ ਗੱਲ ਕਰਨ ਦਾ ਹੁਣ ਸਮਾਂ ਆ ਗਿਆ ਹੈ ਅਤੇ ਨਸ਼ਾ ਮੁਕਤ ਅੰਮ੍ਰਿਤਸਰ ਬਣਾਉਣ ਲਈ ਮਿਲ ਕੇ ਕੰਮ ਕੀਤਾ ਜਾਵੇ।
ਸੰਧੂ ਸਮੁੰਦਰੀ ਨੇ ਕਿਹਾ ਕਿ ਬਹੁਤ ਸਾਰੇ ਅਜਿਹੇ ਤਰੀਕੇ ਹਨ ਜਿਨ੍ਹਾਂ ਨਾਲ ਅਸੀਂ ਆਪਣੇ ਬੱਚਿਆਂ ਨੂੰ ਨਸ਼ਿਆਂ ਤੋਂ ਬਚਾ ਸਕਦੇ ਹਾਂ। ਜਿਹੜੀਆਂ ਦਵਾਈਆਂ ਉਨ੍ਹਾਂ ਨੂੰ ਇਸ ਵੇਲੇ ਦਿੱਤੀਆਂ ਜਾਂਦੀਆਂ ਹਨ, ਉਹ ਬਲੈਕ ਵਿੱਚ ਵਿਕਦੀਆਂ ਹਨ । ਜੋ ਦਵਾਈਆਂ ਉਹ ਲੈਂਦੇ ਹਨ, ਉਨ੍ਹਾਂ ਨਾਲ ਉਨ੍ਹਾਂ ਦੀ ਹਾਲਤ ਵਿੱਚ ਕੋਈ ਸੁਧਾਰ ਨਹੀਂ ਹੁੰਦਾ, ਸਗੋਂ ਵਿਗੜ ਜਾਂਦਾ ਹੈ। ਉਨ੍ਹਾਂ ਇਸ ਮਾਮਲੇ ’ਚ ਬਾਹਰਲੇ ਦੇਸ਼ਾਂ ਵੱਲੋਂ ਵਰਤਮਾਨ ਵਿੱਚ ਵਰਤੀਆਂ ਜਾ ਰਹੀਆਂ ਦਵਾਈਆਂ ਵਲ ਧਿਆਨ ਦਿਵਾਇਆ। ਅਮਰੀਕਾ ਦੀ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਉੱਥੇ ਜਿਹੜਾ ਸਭ ਤੋਂ ਵਧੀਆ ਡਾਕਟਰ ਰਾਹੁਲ ਗੁਪਤਾ ਹੈ ਉਹ ਸਾਡੇ ਪੰਜਾਬ ਤੋਂ ਹਨ ਅਤੇ ਉਹ ਇਸ ਮਾਮਲੇ ’ਚ ਡਟ ਕੇ ਸਾਡੀ ਮਦਦ ਲਈ ਤਿਆਰ ਹਨ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਇਲਾਜ ਲਈ ਅਮਰੀਕਾ ’ਚ ਦੋ ਤਰਾਂ ਦੀਆਂ ਦਵਾਈਆਂ ਹਨ, ਇੱਕ ਨੱਕ ਵਿੱਚ ਪਾਈ ਜਾਂਦੀ ਹੈ ਅਤੇ ਦੂਜੀ ਦਵਾਈ ਦਾ ਟੀਕਾ ਲਗਾਇਆ ਜਾਂਦਾ ਹੈ। ਉਨ੍ਹਾਂ ਕਿਹਾ ਮੈਂ ਦੋਵੇਂ ਦਵਾਈਆਂ ਅੰਮ੍ਰਿਤਸਰ ਲਿਆਵਾਂਗਾ ਅਤੇ ਮੁਫ਼ਤ ਵੰਡਾਂਗਾ।
ਉਨ੍ਹਾਂ ਨਸ਼ਿਆਂ ਦੇ ਸੌਦਾਗਰਾਂ ਅਤੇ ਉਨ੍ਹਾਂ ਨੂੰ ਪਨਾਹ ਦੇਣ ਵਾਲਿਆਂ ਵਲ ਵੀ ਧਿਆਨ ਦਿਵਾਉਂਦਿਆਂ ਸਵਾਲ ਉਠਾਇਆ ਕਿ ਇਹ ਨਸ਼ਾ ਕਿੱਥੋਂ ਆਉਂਦਾ ਹੈ ਅਤੇ ਲੋਕਾਂ ਤੱਕ ਕੌਣ ਪਹੁੰਚਾਉਂਦਾ ਹੈ? ਉਨ੍ਹਾਂ ਕਿਹਾ ਕਿ ਜਦੋਂ ਦੀ ਐਨਆਈਏ ਨੇ ਇਸ ਬਾਰੇ ਜਾਂਚ ਸ਼ੁਰੂ ਕੀਤੀ ਹੈ, ਸਖ਼ਤ ਕਾਰਵਾਈ ਹੋਈ ਹੈ। ਇਕ ਧੰਦੇ ’ਚ ਲੱਗੇ ਵੱਡੇ ਬੰਦੇ ਫੜੇ ਜਾ ਰਹੇ ਹਨ। ਉਨ੍ਹਾਂ ਕਿਹਾ, ਮੈਂ ਅੰਮ੍ਰਿਤਸਰ ਦੇ ਲੋਕਾਂ ਨਾਲ ਵਾਅਦਾ ਕਰਦਾ ਹਾਂ ਕਿ ਭਾਰਤ ਸਰਕਾਰ ਅਤੇ NIA ਅਤੇ ਹੋਰ ਏਜੰਸੀਆਂ ਇਸ ਦੀ ਜੜ੍ਹ ਤੱਕ ਜਾਣਗੀਆਂ । ਜੋ ਕੋਈ ਵੀ ਨਸ਼ੇ ਦੇ ਕਾਰੋਬਾਰ ਕਰਨ ਵਾਲਿਆਂ ਨਾਲ ਜੁੜਿਆ ਹੈ ਜਾਂ ਉਨ੍ਹਾਂ ਦੀ ਕਿਸੇ ਵੀ ਤਰ੍ਹਾਂ ਦੀ ਮਦਦ ਕਰ ਰਹੇ ਹਨ, ਉਨ੍ਹਾਂ ਲੋਕਾਂ ਨੂੰ ਫੜ ਕੇ ਅੰਦਰ ਦਿਆਂਗੇ। ਉਨ੍ਹਾਂ ਕਿਹਾ ਕਿ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਲੋਕ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਬਰਬਾਦ ਕਰ ਰਹੇ ਹਨ, ਸਾਡੀਆਂ ਭੈਣਾਂ ਅਤੇ ਮਾਵਾਂ ਨੂੰ ਇਸ ਨੂੰ ਲੈ ਕੇ ਘਰ ਵਿੱਚ ਬਹੁਤ ਪ੍ਰੇਸ਼ਾਨੀ ਹੋ ਰਹੀ ਹੈ।
ਸੰਧੂ ਸਮੁੰਦਰੀ ਨੇ ਕਿਹਾ ਕਿ ਇਸ ਵੇਲੇ ਭਾਰਤ ਵਿਚ ਅਜਿਹੀ ਤਕਨਾਲੋਜੀ ਆ ਚੁੱਕੀ ਹੈ। ਜਿਸ ਦੀ ਵਰਤੋਂ ਨਾਲ ਸਰਹੱਦ 'ਤੇ ਡਰੋਨ ਰਾਹੀਂ ਹੋ ਨਸ਼ਿਆਂ ਦੀ ਤਸਕਰੀ ਨੂੰ ਰੋਕਿਆ ਜਾਵੇਗਾ। ਉਨ੍ਹਾਂ ਅਫ਼ਸੋਸ ਜ਼ਾਹਿਰ ਕਰਦਿਆਂ ਕਿਹਾ ਕਿ ਜਿੰਨੀਆਂ ਵੀ ਸਰਕਾਰਾਂ ਆਈਆਂ, ਉਨ੍ਹਾਂ ਨੇ ਝੂਠੇ ਵਾਅਦੇ ਕੀਤੇ, ਸਾਡੀਆਂ ਪ੍ਰੇਸ਼ਾਨੀਆਂ ਘਟੀਆਂ ਨਹੀਂ। ਉਨ੍ਹਾਂ ਭਾਵਕ ਹੁੰਦਿਆਂ ਕਿਹਾ ਕਿ ਮੈਨੂੰ ਬਹੁਤ ਦੁਖ ਹੁੰਦਾ ਜਦੋਂ ਮੈ ਆਪਣੀਆਂ ਮਾਂਵਾਂ-ਭੈਣਾਂ ਨੂੰ ਮਿਲਦਾ ਹਾਂ, ਉਹ ਦੱਸਦੀਆਂ ਹਨ ਕਿ ਉਨ੍ਹਾਂ ਦੇ ਛੋਟੇ ਛੋਟੇ ਬੱਚੇ ਹਨ ਅਤੇ ਉਨ੍ਹਾਂ ਦੇ ਪਤੀ ਨਸ਼ਿਆਂ ਕਾਰਨ ਮੌਤ ਹੋ ਚੁੱਕੀ ਹੈ। ਉਹ ਆਪਣੇ ਬਚਿਆਂ ਲਈ ਵੀ ਚਿੰਤਤ ਹਨ। ਕਈ ਮਾਪੇ ਤਾਂ ਇਸ ਕਰਕੇ ਆਪਣੇ ਬਚਿਆਂ ਨੂੰ ਆਪਣੇ ਤੋਂ ਦੂਰ ਵਿਦੇਸ਼ ਭੇਜ ਰਹੇ ਹਨ ਤਾਂ ਕਿ ਉਹਨਾਂ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ। ਇਸ ਲਈ ਮੈਂ ਨਸ਼ਿਆਂ ਵਿਰੁੱਧ ਜੰਗ ਦਾ ਐਲਾਨ ਕਰਦਾ ਹਾਂ। ਤੁਹਾਡੇ ਨਾਲ ਵਾਅਦਾ ਕਰਦਾ ਹਾਂ ਕਿ ਸਭ ਤੋਂ ਪਹਿਲਾਂ ਅਸੀਂ ਸਰਹੱਦ ਤੋਂ ਹੋ ਰਹੀ ਤਸਕਰੀ ਨੂੰ ਕਈ ਤਰੀਕਿਆਂ ਨਾਲ ਰੋਕਾਂਗੇ, ਅਜਿਹੀਆਂ ਗਤੀਵਿਧੀਆਂ ਵਿੱਚ ਮਦਦ ਕਰਨ ਵਾਲਿਆਂ ਨੂੰ ਫੜਾਂਗੇ ਅਤੇ ਤੀਜਾ, ਅਸੀਂ ਸਹੀ ਇਲਾਜ ਲਈ ਵਿਦੇਸ਼ ਤੋਂ ਦਵਾਈਆਂ ਲਿਆ ਕੇ ਇੱਥੇ ਮੁਫ਼ਤ ਵੰਡਾਂਗੇ। ਇਸ ਤੋਂ ਬਾਅਦ ’ਮੇਕ ਇਨ ਇੰਡੀਆ’ ਤਹਿਤ ਇਹ ਦਵਾਈਆਂ ਅੰਮ੍ਰਿਤਸਰ ਵਿਚ ਵੀ ਤਿਆਰ ਕਰਾਂਗੇ । ਇਸ ਕੰਮ ਵਿਚ ਸਾਡੇ ਭਾਈਚਾਰੇ ਦੇ ਬਹੁਤ ਸਾਰੇ ਲੋਕ ਜੋ ਅਮਰੀਕਾ ਬੈਠੇ ਹਨ, ਉਹ ਡਾਕਟਰ ਸਾਡੀ ਮਦਦ ਕਰਨ ਲਈ ਤਿਆਰ ਹਨ। ਸਭ ਤੋਂ ਵੱਡੀ ਗੱਲ ਇਹ ਹੈ ਕਿ ਅਸੀਂ ਨਸ਼ਾ ਕਰਨ ਵਾਲੇ ਬੱਚਿਆਂ ਨੂੰ ਸਮਾਜ ਵਿੱਚੋਂ ਬਾਹਰ ਨਹੀਂ ਕੱਢਾਂਗੇ। ਅਸੀਂ ਉਨ੍ਹਾਂ ਲਈ ਨੌਕਰੀਆਂ ਦਾ ਪ੍ਰਬੰਧ ਕਰਾਂਗੇ ਜੋ ਆਪਣਾ ਸਟਾਰਟ-ਅੱਪ ਖੋਲ੍ਹਣਾ ਚਾਹੁੰਦੇ ਹਨ ਉਨ੍ਹਾਂ ਨੂੰ ਪੈਸਾ ਲਿਆ ਕੇ ਦਿਆਂਗੇ। ਸਾਡੀ ਕੋਸ਼ਿਸ਼ ਰਹੇਗੀ ਕਿ ਇਨ੍ਹਾਂ ਬੱਚਿਆਂ ਨੂੰ ਆਪਣੇ ਪੈਰਾਂ 'ਤੇ ਖੜ੍ਹਾ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਸਨਮਾਨ ਜਨਕ ਜੀਵਨ ਦਾ ਮੁੜ ਅਵਸਰ ਮਿਲੇ। ਉਨ੍ਹਾਂ ਦੀ ਸਿੱਖਿਆ ਵਧੀਆ ਕਾਲਜਾਂ, ਵਧੀਆ ਯੂਨੀਵਰਸਿਟੀਆਂ ਵਿੱਚ ਹੋਣੀ ਚਾਹੀਦੀ ਹੈ। ਜਿਨ੍ਹਾਂ ਬਚਿਆਂ ਨੇ ਡਿਗਰੀ ਲੈਣ ਲਈ ਵਿਦੇਸ਼ ਜਾਣਾ ਹੈ, ਉਨ੍ਹਾਂ ਨੂੰ ਉਹ ਹੀ ਡਿੱਗਰੀਆਂ ਇੱਥੇ ਹੀ ਮਿਲਣ। ਅਸੀਂ ਬੱਚਿਆਂ ਨੂੰ ਵਜ਼ੀਫ਼ੇ ਵੀ ਦਿਵਾਵਾਂਗੇ। ਅਖੀਰ ਚ ਸੰਧੂ ਸਮੁੰਦਰੀ ਨੇ ਕਹਾ ਕਿ ਨਸ਼ਿਆਂ ਨਾਲ ਉੱਜੜੇ ਪਰਿਵਾਰਾਂ ਦੇ ਦਰਦ ਨੂੰ ਮੈਂ ਮਹਿਸੂਸ ਕਰ ਦਾ ਹਾਂ। ਇਲਾਜ਼ ਨਸ਼ਿਆਂ ਦਾ ਖਾਤਮਾ ਹੈ।
ਅਸੀਂ ਦ੍ਰਿੜਤਾ ਅਤੇ ਇੱਕਜੁੱਟਤਾ ਦੇ ਨਾਲ ਨਸ਼ਿਆਂ ਖਿਲਾਫ ਵਿਆਪਕ ਜੰਗ ਲੜਾਂਗੇ। ਜਿਸ ਵਿੱਚ ਅਸੀਂ ਸਾਰੇ ਬਿਨ੍ਹਾਂ ਸ਼ੱਕ ਜਿੱਤ ਕੇ ਰਹਾਂਗੇ।

0 Comments